ਇਹ ਬੇਨਤੀ ਹੈ ਕਿ ਮੇਰੇ ਉਂਗਲਾਂ ਦੇ ਨਿਸ਼ਾਨ ਅਤੇ ਫੋਟੋ ਨਸ਼ਟ ਕਰ ਦਿੱਤੀ ਜਾਵੇ। ਮੈਂ ਸਵੀਕਾਰ ਕਰਦਾ/ਕਰਦੀ ਹਾਂ ਕਿ ਬਿਨੈ-ਪੱਤਰ ਪ੍ਰਾਪਤ ਹੋਣ 'ਤੇ ਮੈਨੂੰ ਹੇਠਾਂ ਦਿੱਤੇ ਪਤੇ 'ਤੇ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇਗਾ ਅਤੇ ਫਿਰ ਜਦੋਂ ਪ੍ਰਕਿਰਿਆ ਪੂਰੀ ਹੋ ਜਾਵੇਗੀ। ਮੈਂ ਇਹ ਵੀ ਸਵੀਕਾਰ ਕਰਦਾ/ਕਰਦੀ ਹਾਂ ਕਿ ਜੇਕਰ ਹਾਲਾਤ ਵਿਕਟੋਰੀਆ ਪੁਲਿਸ ਵਿਭਾਗ ਦੀ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਹਰ ਹਨ ਤਾਂ ਇਹ ਬੇਨਤੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ।